Japji Sahib (Fast)

Japji Sahib (Fast)

Lyrics

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥ ੧॥ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥ ੧॥ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥ ੨॥ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥ ੩॥ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥ ੪॥ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ੫॥ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ੬॥ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥ ੭॥ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੮॥ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੯॥ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੧੦॥ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੧੧॥ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੨॥ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੩॥ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੪॥ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੫॥ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੬॥ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੭॥ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੮॥ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੯॥ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥ ੨੦॥ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥ ੨੧॥ਪਾਤਾਲਾ ਪਾਤਾਲ ਲਖ ਆਗਾਸਾ ਆਗਾਸ॥ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥ ੨੨॥ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ ੨੩॥ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥ ੨੪॥ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥ ੨੫॥ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥ ੨੬॥ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥ ੨੭॥ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੮॥ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੯॥ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੦॥ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੧॥ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥ ੩੨॥ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥ ੩੩॥ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ॥ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥ ੩੪॥ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥ ੩੫॥ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥ ੩੬॥ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥ ੩੭॥ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥ ੩੮॥ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥ ੧॥

Nitnem Tracks Jaap Sahib (Fast) »